ਜਲੰਧਰ: ਸੂਬੇ ਦੇ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਆਈਪੀਐਸ ਨਾਲ ਦੇਰ ਰਾਤ ਪੀਏਪੀ ਕੰਪਲੈਕਸ ਵਿੱਚ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰੀਬ 4 ਘੰਟੇ ਚੱਲੀ। ਇਸ ਮੀਟਿੰਗ ਦੌਰਾਨ ਅਰਪਿਤ ਸ਼ੁਕਲਾ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ ਪਰ ਉਸ ਤੋਂ ਪਹਿਲਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਰੇਲਵੇ ਟਰੈਕ ਨੂੰ ਖੋਲ੍ਹਿਆ ਜਾਵੇ ਅਤੇ ਆਵਾਜਾਈ ਨੂੰ ਵੀ ਚੱਲਣ ਦਿੱਤਾ ਜਾਵੇ | ਹਾਈਵੇ ਦੀ ਸਰਵਿਸ ਲੇਨ ਵੀ ਖੋਲ੍ਹ ਦਿੱਤੀ ਜਾਵੇ। ਅਰਪਿਤ ਸ਼ੁਕਲਾ ਦੇ ਭਰੋਸੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਰੇਲਵੇ ਟਰੈਕ ਤੋਂ ਆਪਣਾ ਧਰਨਾ ਚੁੱਕ ਲਿਆ ਹੈ ਅਤੇ ਸਰਵਿਸ ਲੇਨ ਵੀ ਖੋਲ੍ਹ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੋ ਦਿਨ ਪਹਿਲਾਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਸੀ। ਮਾਨ ਨੇ ਕਿਸਾਨਾਂ ਨੂੰ ਸੜਕਾਂ ਜਾਮ ਨਾ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਸੜਕਾਂ ਗੱਲਬਾਤ ਲਈ ਨਹੀਂ ਹੁੰਦੀਆਂ, ਸੜਕਾਂ ਬੰਦ ਹੋਣ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ।