ਚੰਡੀਗੜ੍ਹ, 24 ਨਵੰਬਰ:ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਨੂੰ 1-1 ਹਜ਼ਾਰ ਰੁਪਏ ਮਹੀਨਾ ਦੇਣ ਦੀ ਗਾਰੰਟੀ ਪੂਰੀ ਕਰਨ ਜਾ ਰਹੀ ਹੈ। ਇਸ ਦੀਆਂ ਤਿਆਰੀਆਂ ਲਗਪਗ ਮੁਕੰਮਲ ਹੋ ਚੁੱਕੀਆਂ ਹਨ। ਸਰਕਾਰ ਵੱਲੋਂ ਫਾਈਲ ਵਿੱਤ ਵਿਭਾਗ ਨੂੰ ਭੇਜ ਦਿੱਤੀ ਗਈ ਹੈ। ਇਸ ਯੋਜਨਾ ਤਹਿਤ 80 ਲੱਖ ਦੇ ਕਰੀਬ ਔਰਤਾਂ ਨੂੰ ਲਾਭ ਮਿਲੇਗਾ।
ਜ਼ਿਕਰਯੋਗ ਹੈ ਕਿ ਇਸ ਸਕੀਮ ਦੀ ਰੂਪਰੇਖਾ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਤਿਆਰ ਕੀਤੀ ਹੈ ਜੋ ਹੁਣ ਫਾਈਨਾਂਸ ਵਿਭਾਗ ਨੂੰ ਭੇਜ ਦਿੱਤੀ ਗਈ ਹੈ। ਜਲਦ ਹੀ ਇਹ ਫਾਈਲ ਹਰ ਪਹਿਲੂ ਦੀ ਜਾਂਚ ਤੋਂ ਬਾਅਦ ਮੁੱਖ ਮੰਤਰੀ ਨੂੰ ਭੇਜ ਦਿੱਤੀ ਜਾਵੇਗੀ। ਉਨ੍ਹਾਂ ਦੇ ਹਸਤਾਖਰ ਹੁੰਦਿਆਂ ਹੀ ਇਹ ਸਕੀਮ ਪੰਜਾਬ ‘ਚ ਲਾਗੂ ਹੋ ਜਾਵੇਗਾ।