ਨਵੀਂ ਦਿੱਲੀ : ਰਾਜ ਸਭਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਦੀ ਮੁਅੱਤਲੀ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ 1 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਸਕੱਤਰੇਤ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ ਹੈ ਅਤੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੇ ਸਾਹਮਣੇ ਵੀ ਪੇਸ਼ ਹੋਣਾ ਪੈ ਸਕਦਾ ਹੈ।
ਮਹਿਤਾ ਨੇ ਅਦਾਲਤ ਨੂੰ ਮਾਮਲੇ ਦੇ ਵਿਕਾਸ ਦੀ ਜਾਣਕਾਰੀ ਦਿੱਤੀ ਅਤੇ ਸੁਣਵਾਈ 1 ਦਸੰਬਰ ਤੱਕ ਮੁਲਤਵੀ ਕਰਨ ਦੀ ਬੇਨਤੀ ਕੀਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਸਾਲੀਸਿਟਰ ਜਨਰਲ ਦੀ ਬੇਨਤੀ ਅਤੇ ਕੇਸ ਦੀ ਸੁਣਵਾਈ ਲਈ ਸਮਾਂ ਨਾ ਮਿਲਣ ਕਾਰਨ ਮਾਮਲੇ ਦੀ ਸੁਣਵਾਈ 1 ਦਸੰਬਰ ਤੱਕ ਮੁਲਤਵੀ ਕਰ ਦਿੱਤੀ।