ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ, ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਬਲੀ ਸ਼ਾਮ ’ਤੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ‘ਸਰਬੱਤ ਦਾ ਭਲਾ’ ਅੱਜ ਵੀ ਸਾਰੇ ਸੰਸਾਰ ਲਈ ਓਨਾ ਹੀ ਪ੍ਰਸੰਗਿਕ ਹੈ ਜਿੰਨਾ ਪਹਿਲਾਂ ਸੀ। ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਪਿਆਰ ਅਤੇ ਸਦਭਾਵਨਾ ਦੀ ਸਿੱਖਿਆ ਦਿੰਦਾ ਹੈ। ਰਾਜਪਾਲ ਨੇ ਕਿਹਾ, ਆਓ ਅਸੀਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਪ੍ਰਣ ਕਰੀਏ ਅਤੇ ਮਨੁੱਖਤਾ ਦੀ ਸੇਵਾ ਲਈ ਸਰਬੱਤ ਦੇ ਭਲੇ ਦੇ ਮਾਰਗ ’’ਤੇ ਚੱਲਣ ਦੀ ਪੇ੍ਰਰਨਾ ਲੈਂਦੇ ਰਹੀਏ।
ਰਾਜਪਾਲ ਬਨਵਾਰੀ ਲਾਲ ਨੇ ਪੁਰੋਹਿਤ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਦਿੱਤੀ ਵਧਾਈ
