ਯਵਤਮਾਲ (ਮਹਾਰਾਸ਼ਟਰ)12 ਦਸੰਬਰ (ਨਵਾਂ ਪੰਜਾਬ ਬਿਊਰੋ )ਯਵਤਮਾਲ ਪੁਲੀਸ ਨੇ ਸ਼ਿਵ ਸੈਨਾ (ਯੂਬੀਟੀ) ਦੇ ਅਖ਼ਬਾਰ ‘ਸਾਮਨਾ’ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਇਤਰਾਜ਼ਯੋਗ ਲੇਖ ਲਿਖਣ ਲਈ ਪਾਰਟੀ ਦੇ ਸੰਸਦ ਮੈਂਬਰ ਸੰਜੈ ਰਾਊਤ ਖ਼ਿਲਾਫ਼ ਦੇਸ਼ ਧ੍ਰੋਹ ਅਤੇ ਹੋਰ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ।
ਭਾਜਪਾ ਦੇ ਯਵਤਮਾਲ ਜ਼ਿਲ੍ਹਾ ਕੋਆਰਡੀਨੇਟਰ ਨਿਤਿਨ ਭੁਟਾੜਾ ਨੇ ਰਾਜ ਸਭਾ ਮੈਂਬਰ ਰਾਊਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਰਾਊਤ ‘ਸਾਮਨਾ’ ਦੇ ਕਾਰਜਕਾਰੀ ਸੰਪਾਦਕ ਹਨ। ਭਾਜਪਾ ਆਗੂ ਦਰਜ ਕਰਵਾਈ ਸ਼ਿਕਾਇਤ ਵਿੱਚ ਦਾਅਵਾ ਕੀਤਾ ਸੀ ਕਿ ਸੰਜੇ ਰਾਊਤ ਨੇ 10 ਦਸੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਇਤਰਾਜ਼ਯੋਗ ਲੇਖ ਲਿਖਿਆ ਸੀ।
ਪ੍ਰਧਾਨ ਮੰਤਰੀ ਵਿਰੁੱਧ ਲੇਖ ਲਿਖਣ ਕਰਕੇ ਸੰਜੇ ਰਾਉਤ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
