ਨਵੀਂ ਦਿੱਲੀ 13 ਦਸੰਬਰ -ਭਾਰਤ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਤ੍ਰਿਣਮੂਲ ਕਾਂਗਰਸ ਦੀ ਤੇਜ ਤਰਾਰ ਨੇਤਰੀ ਮਹੂਆ ਮੋਇਤਰਾ ਦੇ ਵਕੀਲ ਨੂੰ ਭਰੋਸਾ ਦਿੱਤਾ ਕਿ ਉਹ ਮਹੂਆ ਨੂੰ ਲੋਕ ਸਭਾ ਤੋਂ ਬਰਖਾਸਤ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ‘ਤੇ ਵਿਚਾਰ ਕਰਨਗੇ।
ਲੋਕ ਸਭਾ ਦੀ ਸਦਾਚਾਰ ਕਮੇਟੀ ਦੀ ਰਿਪੋਰਟ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਸੋਮਵਾਰ ਨੂੰ ਤ੍ਰਿਣਮੂਲ ਨੇਤਰੀ ਨੂੰ ਲੋਕ ਸਭਾ ਦੀ ਮੈਂਬਰੀ ਤੋਂ ਬਰਖਾਸਤ ਕਰ ਦਿੱਤਾ ਸੀ। ਇਸ ਦੇ ਵਿਰੋਧ ‘ਚ ਮਹੂਆ ਮੋਇਤਰਾ ਨੇ ਸੁਪਰੀਮ ਕੋਰਟ ਅਪੀਲ ਦਾਇਰ ਕੀਤੀ