ਅੰਮਿ੍ਤਸਰ,16 ਦਸੰਬਰ: ਸ੍ਮਣੀ ਗੁਰਦੁਆਰਾ ਪ੍ਬੰਧਕ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ 20 ਦਸੰਬਰ ਨੂੰ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਅਚਨਚਕ ਅੱਜ ਮੁਲਤਵੀ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਮਾਮਲੇ ਨੂੰ ਵਿਚਾਰਨ ਵਾਸਤੇਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜਿਆ ਗਿਆ, ਜਿਸ ਵਿੱਚ 20 ਦਸੰਬਰ ਦੇ ਰੋਸ ਮਾਰਚ ਨਾਲ ਅਸਹਿਮਤੀ ਪ੍ਰਗਟਾਈ ਹੈ ਅਤੇ ਇਸ ਨੂੰ ਪੰਜ ਮੈਂਬਰੀ ਕਮੇਟੀ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਕੰਮਾਂ ਦੇ ਵਿਰੁੱਧ ਦੱਸਿਆ ਹੈ। ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪੰਥ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਰੋਸ ਮਾਰਚ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਫੈਸਲਾ ਪੰਜ ਮੈਂਬਰੀ ਕਮੇਟੀ ਨਾਲ ਵਿਚਾਰ ਕੇ ਲਿਆ ਜਾਵੇਗਾ। ਇਸ ਦੌਰਾਨ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਧਿਆਨ ਵਿੱਚ ਰੱਖਦਿਆਂ ਸ਼ਹੀਦੀ ਪੰਦਰਵਾੜੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਵੀ ਗੁਰਦੁਆਰੇ ਵਿੱਚ ਸਿਰੋਪਾ ਦੇਣ ’ਤੇ ਰੋਕ ਲਾ ਦਿੱਤੀ ਗਈ ਹੈ। 15 ਦਿਨਾਂ ਦੌਰਾਨ ਗੁਰਦੁਆਰਿਆਂ ਦੇ ਲੰਗਰ ਘਰ ਵਿੱਚ ਮਿੱਠਾ ਪਕਵਾਨ ਨਹੀਂ ਬਣੇਗਾ। ਲੰਗਰ ਵਿੱਚ ਦਾਲ, ਸਬਜ਼ੀ ਅਤੇ ਸਿਰਫ ਪ੍ਰਸ਼ਾਦੇ ਹੋਣਗੇ।
Related Posts
ਕਿਸ਼ਤੀ ਰਾਹੀਂ ਕੁਵੈਤ ਤੋਂ ਮੁੰਬਈ ’ਚ ਨਾਜਾਇਜ਼ ਦਾਖ਼ਲ ਹੋਏ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਮੁੰਬਈ, 7 ਫਰਵਰੀ ਕੁਵੈਤ ਤੋਂ ਕਿਸ਼ਤੀ ਰਾਹੀਂ ਗ਼ੈਰਕਾਨੂੰਨੀ ਢੰਗ ਨਾਲ ਮੁੰਬਈ ਵਿੱਚ ਦਾਖ਼ਲ ਹੋਣ ਦੇ ਦੋਸ਼ ਵਿੱਚ ਪੁਲੀਸ ਨੇ ਤਿੰਨ…
Himachal News: ਮਨਾਲੀ-ਲੇਹ ਹਾਈਵੇਅ ’ਤੇ ਸੋਲਾਂਗ ’ਚ ਭਾਰੀ ਬਰਫਬਾਰੀ, 5000 ਸੈਲਾਨੀ ਫਸੇ
ਮੰਡੀ(, ਲਾਹੌਲ ਘਾਟੀ ਅਤੇ ਮਨਾਲੀ ਖੇਤਰ ਵਿੱਚ ਸ਼ੁੱਕਰਵਾਰ ਨੂੰ ਭਾਰੀ ਬਰਫ਼ਬਾਰੀ ਕਾਰਨ ਮਨਾਲੀ-ਲੇਹ ਹਾਈਵੇਅ ’ਤੇ ਭਾਰੀ ਵਿਘਨ ਪਿਆ, ਇਸ ਦੌਰਾਨ…
ਕਪਿਲ ਸਿੱਬਲ ਚੰਗੇ ਆਗੂ ਨਹੀਂ ਹਨ:ਮਲਿਕਅਰਜੁਨ ਖੜਗੇ
ਨਵੀਂ ਦਿੱਲੀ, 16 ਮਾਰਚ – ਕਾਂਗਰਸ ਦੇ ਸੀਨੀਅਰ ਆਗੂ ਮਲਿਕਅਰਜੁਨ ਖੜਗੇ ਦਾ ਕਹਿਣਾ ਹੈ ਕਿ ਕਪਿਲ ਸਿੱਬਲ ਭਾਵੇਂ ਚੰਗੇ ਵਕੀਲ…