ਨਵੀਂ ਦਿੱਲੀ 18 ਦਸੰਬਰ ਸਰਦ ਰੁੱਤ ਦੇ ਸੈਸ਼ਨ ਵਿਚ ਅੱਜ ਹੰਗਾਮੇ ਹੁੰਦੇ ਰਹੇ ਤੇ ਲੋਕ ਸਭਾ ਸਪੀਕਰ ਨੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਸਮੇਤ ਵਿਰੋਧੀ ਧਿਰ ਦੇ 31 ਮੈਂਬਰਾਂ ਨੂੰ ਸਰਦ ਰੁੱਤ ਸੈਸ਼ਨ ਦੇ ਬਾਕੀ ਰਹਿੰਦੇ ਸਦਨ ਤੋਂ ਮੁਅੱਤਲ ਕਰ ਦਿੱਤਾ ਹੈ।
ਮੁਅੱਤਲ ਕੀਤੇ ਮੈਂਬਰਾਂ ਵਿਚ ਕਾਂਗਰਸ, ਤ੍ਰਿਣਮੂਲ ਕਾਂਗਰਸ ਅਤੇ ਡੀਐੱਮਕੇ ਸਮੇਤ ਵੱਖ-ਵੱਖ ਪਾਰਟੀਆਂ ਦੇ ਮੈਂਬਰਾਂ ਸਾਮਲ ਹਨ ਜਿਨਾਂ ਨੂੰ ਬਾਕੀ ਦੇ ਸੈਸ਼ਨ ਲਈ ਮੁਅੱਤਲਕਰ ਦਿਤਾ ਹੈ ਤੇ ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।