ਨਵੀਂ ਦਿੱਲੀ, 18 ਅਗਸਤ (ਦਲਜੀਤ ਸਿੰਘ)- ਦਿੱਲੀ ਦੀ ਇਕ ਅਦਾਲਤ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਸਾਰੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਸ਼ਸ਼ੀ ਥਰੂਰ ‘ਤੇ ਪਤਨੀ ਦੀ ਮੌਤ ਨੂੰ ਲੈ ਕੇ ਲੱਗੇ ਸਾਰੇ ਦੋਸ਼ਾਂ ਤੋਂ ਹੁਣ ਉਹ ਬਰੀ ਹੋ ਗਏ ਹਨ | ਸ਼ਸ਼ੀ ਥਰੂਰ ਨੇ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਅਦਾਲਤ ਦਾ ਧੰਨਵਾਦ ਕੀਤਾ | ਸੁਨੰਦਾ ਪੁਸ਼ਕਰ ਦੀ ਮੌਤ 17 ਜਨਵਰੀ 2014 ਨੂੰ ਦਿੱਲੀ ਦੇ ਇਕ ਵੱਡੇ ਹੋਟਲ ਵਿਚ ਹੋਈ ਸੀ |
ਪਤਨੀ ਦੀ ਮੌਤ ਨੂੰ ਲੈ ਕੇ ਲੱਗੇ ਸਾਰੇ ਦੋਸ਼ਾਂ ਤੋਂ ਕਾਂਗਰਸ ਨੇਤਾ ਸ਼ਸ਼ੀ ਥਰੂਰ ਬਰੀ
