ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੂੰ ਲਿਖਿਆ ਪੱਤਰ

ਦਿੱਲੀ / ਚੰਡੀਗੜ੍ਹ , 23 ਦਸੰਬਰ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਵਿਦੇਸ਼ ਮੰਤਰੀ ਪਰਨੀਤ ਕੌਰ ਨੇ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਪੀ.ਐੱਮ.-ਜੇ.ਏ.ਵਾਈ.) ਸਕੀਮ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਦਾ ਮੁੱਦਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਨਾਲ ਹੀ ਉਨ੍ਹਾਂ ਨੇ ਮੰਤਰੀ ਨੂੰ ਇਸ ਸਕੀਮ ਵਿੱਚ ਛੋਟੇ ਦੁਕਾਨਦਾਰਾਂ ਅਤੇ ਸੀਮਾਂਤ ਆਬਾਦੀ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ।

ਕੇਂਦਰੀ ਮੰਤਰੀ ਨੂੰ ਭੇਜੀ ਚਿੱਠੀ ਵਿੱਚ ਪ੍ਰਨੀਤ ਕੌਰ ਨੇ ਲਿਖਿਆ, “ਆਯੂਸ਼ਮਾਨ ਭਾਰਤ (ਪੀ.ਐੱਮ.-ਜੇ.ਏ.ਵਾਈ.) ਸਕੀਮ ਗਰੀਬ ਅਤੇ ਕਮਜ਼ੋਰ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਦਾ ਸਿਹਤ ਕਵਰ ਪ੍ਰਦਾਨ ਕਰਨ ਵਾਲੀ ਸਭ ਤੋਂ ਵੱਡੀ ਸਿਹਤ ਬੀਮਾ ਯੋਜਨਾ ਹੈ। ਪਰ ਛੋਟੇ ਦੁਕਾਨਦਾਰ ਅਤੇ ਸਮਾਜ ਦੇ ਸੀਮਾਂਤ ਆਬਾਦੀ (ਜਿਨ੍ਹਾਂ ਦੀ ਆਮਦਨ 5 ਲੱਖ ਰੁਪਏ/ਸਾਲਾਨਾ ਤੋਂ ਘੱਟ ਹੈ), ਛੋਟੇ ਕਿਸਾਨ, ਖੇਤ ਮਜ਼ਦੂਰ ਆਦਿ, ਇਸ ਸਕੀਮ ਵਿੱਚ ਸ਼ਾਮਲ ਨਹੀਂ ਕੀਤੇ ਗਏ ਹਨ। ਇਨ੍ਹਾਂ ਲੋਕਾਂ ਕੋਲ ਪੱਕੀ ਆਮਦਨ ਦਾ ਕੋਈ ਸਾਧਨ ਨਹੀਂ ਹੈ ਅਤੇ ਕੁਝ ਕੈਂਸਰ ਆਦਿ ਵਰਗੀਆਂ ਵੱਡੀਆਂ ਬਿਮਾਰੀਆਂ ਤੋਂ ਵੀ ਪੀੜਤ ਹਨ, ਅਤੇ ਕੇਂਦਰ/ਰਾਜ ਸਰਕਾਰ ਦੁਆਰਾ ਪ੍ਰਦਾਨ ਕੀਤੀ ਜਾਣ ਵਾਲੀ ਵਿੱਤੀ ਮਦਦ ‘ਤੇ ਪੂਰੀ ਤਰ੍ਹਾਂ ਨਿਰਭਰ ਹਨ। ਇਸ ਲਈ PM-JAY ਸਕੀਮ ਦਾ ਲਾਭ ਪ੍ਰਦਾਨ ਕਰਨ ਲਈ ਇਹਨਾਂ ਨੂੰ ਵੀ ਕਿੱਤਾਮੁਖੀ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਲੋੜ ਹੈ।”

ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ, “ਪੰਜਾਬ ਰਾਜ ਵਿੱਚ PM-JAY ਸਕੀਮ ਦਾ ਲਾਭ ਸਕੀਮ ਵਿੱਚ ਦਰਸਾਏ ਸਾਰੇ ਵਰਗਾਂ ਦੇ ਵਿਅਕਤੀਆਂ ਨੂੰ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਇਸ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀ ਲੋੜ ਹੈ।”

ਉਨ੍ਹਾਂ ਨੇ ਮੰਤਰੀ ਨੂੰ ਅੱਗੇ ਬੇਨਤੀ ਕੀਤੀ ਕਿ ਉਹ ਨਿਰਦੇਸ਼ ਦੇਣ, “ਰਾਜ ਅਥਾਰਟੀਆਂ ਨੂੰ ਪੀ.ਐਮ.-ਜੇ.ਏ.ਵਾਈ ਸਕੀਮ ਨੂੰ ਪੰਜਾਬ ਰਾਜ ਵਿੱਚ ਸਹੀ ਢੰਗ ਨਾਲ ਲਾਗੂ ਕਰਨ ਲਈ, ਤਾਂ ਜੋ ਇਸ ਸਕੀਮ ਦਾ ਲਾਭ ਸਕੀਮ ਵਿੱਚ ਦਰਸਾਏ ਗਏ ਵਿਅਕਤੀਆਂ/ਪਰਿਵਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ ਤੱਕ ਪਹੁੰਚਾਇਆ ਜਾ ਸਕੇ।”

ਮੈਂਬਰ ਪਾਰਲੀਮੈਂਟ ਨੇ ਸਟੇਟ ਹੈਲਥ ਏਜੰਸੀ ਦੇ ਸੀਈਓ ਨੂੰ ਵੀ ਇੱਕ ਪੱਤਰ ਲਿਖਿਆ ਜਿਸ ਵਿੱਚ ਪੰਜਾਬ ਵਿੱਚ ਸਾਫਟਵੇਅਰ ਨੂੰ ਅਪਗ੍ਰੇਡ ਕਰਨ ਦੀ ਮੰਗ ਰੱਖੀ, ਜਿਸ ਵਿੱਚ ਦੱਸਿਆ ਗਿਆ ਹੈ ਕਿ, “ਦੁਕਾਨ ਦੇ ਕਰਮਚਾਰੀ ਅਸਲ ਵਿੱਚ ਆਯੁਸ਼ਮਾਨ ਯੋਜਨਾ ਦੀਆਂ 11 ਕਿੱਤਾਮੁਖੀ ਸ਼੍ਰੇਣੀਆਂ ਵਿੱਚ ਸ਼ਾਮਲ ਹਨ ਪਰ ਪ੍ਰਧਾਨ ਮੰਤਰੀ-ਜੇਏਵਾਈ ਲਾਭ ਜਾਰੀ ਕਰਨ ਵਾਲੇ ਸਾਫਟਵੇਅਰ ਵਿੱਚ ਉਹਨਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ ਅਤੇ ਸਾਫਟਵੇਅਰ ਵਿੱਚ ਅਪਗ੍ਰੇਡ ਕਰਨ ਦੀ ਲੋੜ ਹੈ, ਇਸੇ ਤਰ੍ਹਾਂ ਬੋਲ਼ੇ/ਗੁੰਗੇ ਬੇਸਹਾਰਾ ਅਤੇ ਅਨਾਥ ਵਿਅਕਤੀਆਂ ਨੂੰ ਵੀ ਸਾਫਟਵੇਅਰ ਵਿੱਚ ਸ਼ਾਮਲ ਕਰਨ ਦੀ ਲੋੜ ਹੈ, ਤਾਂ ਜੋ ਇਹਨਾਂ ਵਿਅਕਤੀਆਂ ਨੂੰ ਪੀ.ਐੱਮ.-ਜੇ.ਏ.ਵਾਈ ਸਕੀਮ ਦਾ ਲਾਭ ਮੁਹੱਈਆ ਕਰਵਾਇਆ ਜਾ ਸਕੇ। ਇਸ ਲਈ ਇਹ ਮੰਗ ਕਰਦੀ ਹਾਂ ਕਿ PM-JAY ਲਾਭ ਜਾਰੀ ਕਰਨ ਲਈ ਸਾਫਟਵੇਅਰ ਨੂੰ ਅਪਗ੍ਰੇਡ ਕੀਤਾ ਜਾ ਜਾਵੇ ਅਤੇ ਸਾਫਟਵੇਅਰ ਵਿੱਚ ਦੁਕਾਨ ਦੇ ਕਰਮਚਾਰੀ, ਬੋਲੇ/ਗੁੰਗੇ ਬੇਸਹਾਰਾ ਅਤੇ ਅਨਾਥ ਵਿਅਕਤੀਆਂ ਨੂੰ ਵੀ ਸ਼ਾਮਲ ਕੀਤਾ ਜਾਵੇ।”

Leave a Reply

Your email address will not be published. Required fields are marked *