ਰਾਮ ਰਹੀਮ ਦੀ ਵੱਧ ਸਕਦੀਆਂ ਹਨ ਮੁਸ਼ਕਲਾਂ, ਰਣਜੀਤ ਕਤਲ ਮਾਮਲੇ ’ਚ CBI ਕੋਰਟ 26 ਅਗਸਤ ਸੁਣਾਏਗੀ ਫ਼ੈਸਲਾ

ram rahim/nawanpunjab.com

ਪੰਚਕੂਲਾ, 18 ਅਗਸਤ (ਦਲਜੀਤ ਸਿੰਘ)- ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲ ਵਧ ਸਕਦੀਆਂ ਹਨ। ਰਣਜੀਤ ਕਤਲ ਮਾਮਲੇ ’ਚ ਸੀ.ਬੀ.ਆਈ. ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖਿਆ ਹੈ। ਹੁਣ ਕੋਰਟ 26 ਅਗਸਤ ਨੂੰ ਇਸ ਮਾਮਲੇ ’ਚ ਫ਼ੈਸਲਾ ਸੁਣਾ ਸਕਦੀ ਹੈ। ਬੁੱਧਵਾਰ ਨੂੰ ਡੇਰਾ ਮੁਖੀ ਰਾਮ ਰਹੀਮ ’ਤੇ ਚੱਲ ਰਹੇ ਰਣਜੀਤ ਕਤਲ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ’ਚ ਸੁਣਵਾਈ ਹੋਈ। ਮਾਮਲੇ ਦੀ ਸੁਣਵਾਈ ਦੌਰਾਨ ਦੋਸ਼ੀ ਰਾਮ ਰਹੀਮ ਅਤੇ ਕ੍ਰਿਸ਼ਨ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ। ਉੱਥੇ ਹੀ ਮਾਮਲੇ ’ਚ ਹੋਰ ਦੋਸ਼ੀ ਅਵਤਾਰ, ਜਸਵੀਰ ਅਤੇ ਸਬਦਿਲ ਦੀ ਸਿੱਧੇ ਕੋਰਟ ’ਚ ਪੇਸ਼ੀ ਹੋਈ। ਬਚਾਅ ਪੱਖ ਦੇ ਵਕੀਲ ਨੇ ਅੰਤਿਮ ਬਹਿਸ ਦੇ ਸਾਰੇ ਦਸਤਾਵੇਜ਼ ਸੀ.ਬੀ.ਆਈ. ਕੋਰਟ ’ਚ ਜਮ੍ਹਾ ਕਰਵਾਏ ਹਨ।

ਇਸ ਮਾਮਲੇ ’ਚ ਕੋਰਟ ਨੇ ਸੀ.ਬੀ.ਆਈ. ਤੋਂ ਇਸ ’ਤੇ ਬਹਿਸ ਕਰਨ ਲਈ ਪੁੱਛਿਆ ਪਰ ਇਸ ਮਾਮਲੇ ’ਚ ਸੀ.ਬੀ.ਆਈ. ਨੇ ਕਿਸੇ ਤਰ੍ਹਾਂ ਦੀ ਬਹਿਸ ਕੋਰਟ ’ਚ ਨਹੀਂ ਕੀਤੀ। ਸੀ.ਬੀ.ਆਈ. ਕੋਰਟ ਨੇ ਅਗਲੀ ਤਾਰੀਖ਼ 26 ਅਗਸਤ ਤੱਕ ਲਈ ਮਾਮਲਾ ਸੁਰੱਖਿਅਤ ਰੱਖਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 26 ਅਗਸਤ ਨੂੰ ਹੋਵੇਗੀ।

Leave a Reply

Your email address will not be published. Required fields are marked *