ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੁਜਰਾਤ ਤੇ ਯੂਪੀ ਰਾਹੀਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ‘ਚ ਕੁੱਲ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ‘ਚੋਂ 15 ਲੱਖ ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਪਰੋਕਤ ਮੁਲਜ਼ਮਾਂ ‘ਚੋਂ ਦੋ ਕੈਦੀਆਂ ਨੂੰ ਵੀ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੀਪੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਚੋਂ ਪੰਜ ਤਰਨਤਾਰਨ ਦੇ ਰਹਿਣ ਵਾਲੇ ਹਨ ਜਦੋਂਕਿ ਦੋ ਯੂਪੀ ਸਥਿਤ ਮਥੁਰਾ ਜ਼ਿਲ੍ਹੇ ਦੇ ਪਿੰਡ ਕੋਸੀਕਲਾਂ ਨਿਵਾਸੀ ਸਚਿਨ ਕੁਮਾਰ, ਯੋਗੇਸ਼ ਉਰਫ਼ ਰਿੰਕੂ ਦਿੱਲੀ ਵਾਸੀ ਮਨੀਸ਼, ਰੇਖਾ ਆਦਿ ਦੇ ਹਨ।