ਅਕਾਲੀ ਦਲ ਨੇ ਗੁਰੂਹਰਸਹਾਏ ਤੋਂ ਵਰਦੇਵ ਸਿੰਘ ਨੋਨੀ ਮਾਨ ਨੂੰ ਐਲਾਨਿਆ ਉਮੀਦਵਾਰ

sukhbir/nawapunjab.com

ਗੁਰੂਹਰਸਹਾਏ, 19 ਅਗਸਤ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ 100 ਦਿਨ 100 ਹਲਕੇ ਦੇ ਤਹਿਤ ਵੱਖ-ਵੱਖ ਹਲਕਿਆਂ ’ਚ ਕੀਤੀਆਂ ਜਾ ਰਹੀਆਂ ਮੀਟਿੰਗਾ ਦੇ ਚੱਲਦੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰੂਹਰਸਹਾਏ ਪਹੁੰਚਣ ’ਤੇ ਵਿਧਾਨ ਸਭਾ ਚੋਣਾਂ 2022 ਲਈ ਗੁਰੂਹਰਸਹਾਏ ਤੋਂ ਲਗਾਤਾਰ ਤੀਜੀ ਵਾਰ ਵਰਦੇਵ ਸਿੰਘ ਨੋਨੀ ਮਾਨ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਵਰਦੇਵ ਸਿੰਘ ਨੋਨੀ ਮਾਨ ਗੁਰੂਹਰਸਹਾਏ ਹਲਕੇ ਤੋਂ ਸਾਲ 2012 ਅਤੇ ਸਾਲ 2017 ’ਚ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜ ਚੁਕੇ ਹਨ ਪਰ ਉਹ ਇਥੇ ਸਫਲ ਨਹੀ ਹੋ ਸਕੇ। ਹੁਣ ਫਿਰ ਤੀਜੀ ਵਾਰ ਉਹ ਸ਼੍ਰੋਮਣੀ ਅਕਾਲੀ ਦੀ ਟਿਕਟ ’ਤੇ ਆਪਣੀ ਕਿਸਮਤ ਅਜ਼ਮਾਉਣਗੇ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਰਿਜੀ ਰਿਜ਼ੌਰਟ ’ਚ ਅਕਾਲੀ ਅਤੇ ਬਸਪਾ ਵਰਕਰਾਂ ਨੂੰ ਸੰਬੋਧਨ ਕਰਨ ਦੌਰਾਨ ਨੋਨੀ ਮਾਨ ਨੂੰ ਉਮੀਦਵਾਰ ਦਾ ਐਲਾਨ ਕੀਤਾ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਨੂੰ ਜਲਾਲਾਬਾਦ ਤੋਂ, ਵਿਰਸਾ ਸਿੰਘ ਨੂੰ ਵਲਟੋਹਾ ਤੋਂ, ਅਮਰਪਾਲ ਸਿੰਘ ਬੋਨੀ ਨੂੰ ਅਜਨਾਲਾ ਤੋਂ, ਗੁਲਜ਼ਾਰ ਸਿੰਘ ਰਣੀਕੇ ਨੂੰ ਅਟਾਰੀ ਤੋਂ, ਐਨ. ਕੇ . ਸ਼ਰਮਾ ਨੂੰ ਡੇਰਾਬੱਸੀ ਤੋਂ, ਜਨਮੇਜਾ ਸਿੰਘ ਸੇਖੋਂ ਨੂੰ ਜ਼ੀਰਾ ਤੋਂ, ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ, ਜਗਬੀਰ ਸਿੰਘ ਬਰਾੜ ਨੂੰ ਜਲੰਧਰ ਛਾਉਣੀ ਤੋਂ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

Leave a Reply

Your email address will not be published. Required fields are marked *