ਪਟਿਆਲਾ, 3 ਫਰਵਰੀ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਇੱਥੇ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ‘ਆਪ’ ਸਰਕਾਰ ਹੀ ਹੈ ਜਿਸ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਵਿੱਚ ਰਿਕਾਰਡ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ 360 ਕਰੋੜ ਸਾਲਾਨਾ ਗਰਾਂਟ ਦੇਣ ਦੇ ਕੀਤੇ ਗਏ ਵਾਅਦੇ ਨੂੰ ਸਰਕਾਰ ਹਰ ਹਾਲਤ ਵਿੱਚ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਯੂਨੀਵਰਸਿਟੀ ਦੀ ਦਸ਼ਾ ਸਧਾਰਨ ਲਈ ਯੂਨੀਵਰਸਿਟੀ ਦੇ ਵੀਸੀ ਪ੍ਰੋਫੈਸਰ ਅਰਵਿੰਦ ਵੱਲੋਂ ਕੀਤੇ ਯਤਨ ਦੀ ਸ਼ਲਾਘਾ ਵੀ ਕੀਤੀ। ਮੰਤਰੀ ਨੇ ਕਿਹਾ ਕਿ ਇਹ ਇੱਕ ਅਜਿਹੀ ਯੂਨੀਵਰਸਿਟੀ ਹੈ ਜੋ ਬਹੁਤ ਘੱਟ ਫੀਸਾਂ ’ਤੇ ਵਿਦਿਆਰਥੀਆਂ ਨੂੰ ਉੱਚ ਵਿਦਿਆ ਪ੍ਰਦਾਨ ਕਰ ਰਹੀ ਹੈ। ਇਸ ਮੌਕੇ ਵੀਸੀ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਪ੍ਰੋਫੈਸਰ ਨਾਗਰ ਸਿੰਘ ਮਾਨ ਤੇ ਵਿੱਤ ਮੰਤਰੀ ਦੇ ਓਐੱਸਡੀ ਵੀ ਮੌਜੂਦ। ਯੂਨੀਵਰਸਿਟੀ ਦੀ ਤਰਫੋਂ ਵੀਸੀ ਤੇ ਹੋਰਾਂ ਨੇ ਵਿੱਤ ਮੰਤਰੀ ਨੂੰ ਸਨਮਾਨਿਤ ਵੀ ਕੀਤਾ।
Related Posts
ਕੁਸ਼ਲਦੀਪ ਸਿੰਘ ਢਿੱਲੋਂ ਨੇ ਮਾਰਕਫੈੱਡ ਦੇ ਨਵੇਂ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ, 26 ਅਕਤੂਬਰ (ਦਲਜੀਤ ਸਿੰਘ)- ਕੁਸ਼ਲਦੀਪ ਸਿੰਘ ਢਿੱਲੋਂ ਨੇ ਮਾਰਕਫੈੱਡ ਦੇ ਨਵੇਂ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ | Post Views: 6
ਬਿਜਲੀ ਕਾਮਿਆਂ ਨੇ ਪੰਜਾਬ ਭਰ ਵਿਚਲੇ ਸਮੁੱਚੇ ਸਰਕਲ ਦਫਤਰਾਂ ਮੂਹਰੇ ਕੀਤੇ ਅਰਥੀ ਫੂਕ ਮੁਜ਼ਾਹਰੇ
ਪਟਿਆਲਾ, 26 ਫਰਵਰੀ ਮੰਗਾਂ ਦੀ ਪੂਰਤੀ ਲਈ ਬਿਜਲੀ ਕਾਮਿਆਂ ਨੇ ਕਈ ਜਥੇਬੰਦੀਆਂ ਦੀ ਪ੍ਰਤੀਨਿਧਤਾ ਕਰਦੀਆਂ ‘ਪੀਐਸਈਬੀ ਐਂਪਲਾਈਜ ਜੁਆਇੰਟ ਫੋਰਮ’ ਅਤੇ…
ਦੋਸਤ ਦਾ ਕਾਤਲ ਦੋਸਤ ਹੀ ਨਿਕਲਿਆ
ਗੁਰਦਾਸਪੁਰ ਜ਼ਿਲ੍ਹੇ ਵਿੱਚ ਯੂਥ ਅਕਾਲੀ ਆਗੂ ਦਾ ਕਤਲ ਹੋ ਗਿਆ ਸੀ ਤੇ ਪੁਲੀਸ ਨੇ ਮੁਸਤੈਦੀ ਨਾਲ ਜਾਂਚ ਕੀਤੀ ਤਾਂ ਉਸ…