ਕਾਨਪੁਰ, 5 ਫਰਵਰੀ-ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਸੰਦਲਪੁਰ ਰੋਡ ‘ਤੇ ਜਗਨਨਾਥਪੁਰ ਪਿੰਡ ਨੇੜੇ ਸੋਮਵਾਰ ਤੜਕੇ ਵਾਪਰੇ ਇੱਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਛੇ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਦੋ ਬੱਚੇ ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰ ਵਿਆਹ ਸਮਾਗਮ ਤੋਂ ਪਰਤ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਡਰਾਈਵਰ ਨੇ ਕਾਰ ਤੋਂ ਸੰਤੁਲਨ ਗੁਆ ਬੈਠਾ ਅਤੇ ਕਾਰ ਇੱਕ ਨਾਲੇ ਵਿੱਚ ਪਲਟ ਗਈ। ਜਾਣਕਾਰੀ ਮੁਤਾਬਕ ਹਾਦਸਾ ਸੋਮਵਾਰ ਤੜਕੇ 2 ਵਜੇ ਦੇ ਕਰੀਬ ਵਾਪਰਿਆ।
ਸੜਕ ਹਾਦਸੇ ‘ਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
