ਨਵੀਂ ਦਿੱਲੀ, 5 ਫਰਵਰੀ –ਸਰਕਾਰ ਨੇ ਸੋਮਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਤਹਿਤ 88 ਲੱਖ ਲੋਕਾਂ ਨੇ ਰਜਿਸਟਰ ਕਰਵਾਇਆ ਹੈ। ਸਨਅਤੀ ਰਾਜ ਮੰਤਰੀ ਭਾਨੂ ਪ੍ਰਤਾਪ ਸਿੰਘ ਵਰਮਾ ਨੇ ਰਾਜ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਇਹ ਜਾਣਕਾਰੀ ਦਿੱਤੀ। ਇਕ ਹੋਰ ਸਵਾਲ ਦੇ ਜਵਾਬ ’ਚ ਉਨ੍ਹਾਂ ਦੱਸਿਆ ਕਿ ਐਮਐਸਐਮਈ ਨੂੰ ਅੱਗੇ ਵਧਾਉਂਦਿਆਂ ਹੋਰ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਸ ਤਹਿਤ 125 ਕਰੋੜ ਰੁਪਏ ਦੀ ਲਾਗਤ ਨਾਲ ਦੇਸ਼ ਭਰ ’ਚ 53 ਕੇਂਦਰ ਬਣਾਏ ਜਾ ਚੁੱਕੇ ਹਨ ਅਤੇ 20 ਹੋਰ ਬਣਾਏ ਜਾ ਰਹੇ ਹਨ।
ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਤਹਿਤ 88 ਲੱਖ ਲੋਕਾਂ ਨੇ ਰਜਿਸਟਰ ਕਰਵਾਇਆ
