ਨਵੀਂ ਦਿੱਲੀ, 6 ਫਰਵਰੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਪ੍ਰਧਾਨ ਜੇਪੀ ਨੱਢਾ ਨੇ ਮੰਗਲਵਾਰ ਨੂੰ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੇ ਐਲਾਨ ਦੇ ਮੱਦੇਨਜ਼ਰ ਉਨ੍ਹਾਂ ਨੂੰ ਵਧਾਈ ਦਿੱਤੀ। ਸ੍ਰੀ ਸ਼ਾਹ ਨੇ ‘ਐਕਸ’ ‘ਤੇ ਪੋਸਟ ‘ਚ ਕਿਹਾ ਕਿ ਸ੍ਰੀ ਅਡਵਾਨੀ ਨੇ ਦੇਸ਼ ਦੀ ਸੱਭਿਆਚਾਰਕ ਵਿਰਾਸਤ, ਰਾਜਨੀਤੀ ਅਤੇ ਤਰੱਕੀ ‘ਚ ਅਮੁੱਲ ਯੋਗਦਾਨ ਦਿੱਤਾ ਹੈ।