ਜੰਡਿਆਲਾ ਗੁਰੂ, 6 ਫਰਵਰੀ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ ਅੱਜ ਹਲਕਾ ਜੰਡਿਆਲਾ ਗੁਰੂ ਵਿੱਚ ਪਹੁੰਚੀ। ਇਹ ਯਾਤਰਾ ਪਿੰਡ ਬਡਾਲਾ ਤੋਂ ਲੈ ਕੇ ਪਿੰਡ ਠੱਠੀਆਂ, ਜੰਡਿਆਲਾ ਗੁਰੂ ਅਤੇ ਟਾਂਗਰਾ ਤੱਕ ਕੱਢੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਸਰਕਾਰ ਨੂੰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾਉਣਗੇ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਸਾਰੀਆਂ 13 ਸੀਟਾਂ ਉੱਪਰ ਕਬਜ਼ਾ ਕਰੇਗਾ। ਪੰਜਾਬ ਬਚਾਓ ਯਾਤਰਾ ਵਿੱਚ ਜੰਡਿਆਲਾ ਗੁਰੂ ਦੇ ਲੋਕਾਂ ਦਾ ਉਤਸ਼ਾਹ ਵੇਖਣ ਲਾਇਕ ਸੀ, ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਇਸ ਮੌਕੇ ਪੂਰੇ ਜੋਸ਼ੋ ਖਰੋਸ਼ ਨਾਲ ਪਹੁੰਚੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਸੀਨੀਅਰ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਹਲਕਾ ਇੰਚਾਰਜ ਜੰਡਿਆਲਾ ਗੁਰੂ ਸਤਿੰਦਰਜੀਤ ਸਿੰਘ ਛੱਜਲਵੱਡੀ, ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਰਵਿੰਦਰ ਪਾਲ ਕੁੱਕੂ, ਸੁਰਿੰਦਰ ਪਾਲ ਸਿੰਘ, ਪ੍ਰੀਕਸ਼ਤ ਸ਼ਰਮਾ, ਸਨੀ ਸ਼ਰਮਾ ਅਤੇ ਸੈਂਕੜੇ ਅਕਾਲੀ ਵਰਕਰ ਮੌਜੂਦ ਸਨ।