ਨਵੀਂ ਦਿੱਲੀ, 7 ਫਰਵਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਬਿਭਵ ਕੁਮਾਰ ਦੀ ਰਿਹਾਇਸ਼ ‘ਤੇ ਛਾਪਾ ਮਾਰਨ ਪਹੁੰਚੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਅਧਿਕਾਰੀ ਤਲਾਸ਼ੀ ਲੈਣ ਦੀ ਬਜਾਏ ਉਨ੍ਹਾਂ ਦੇ ਘਰ ਦੇ ‘ਲਿਵਿੰਗ ਰੂਮ’ ‘ਚ ਬੈਠੇ ਰਹੇ। ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਅੱਜ ਇਹ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਨਾ ਤਾਂ ਕਿਸੇ ਕਮਰੇ ਦੀ ਤਲਾਸ਼ੀ ਲਈ ਅਤੇ ਨਾ ਹੀ ਕਿਸੇ ਦਸਤਾਵੇਜ਼ ਦੀ ਜਾਂਚ ਕੀਤੀ। ਆਤਿਸ਼ੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਫਸਰਾਂ ਨੇ ਇਹ ਵੀ ਨਹੀਂ ਦੱਸਿਆ ਕਿ ਉਹ ਕਿਹੜੇ ਮਾਮਲੇ ਦੀ ਜਾਂਚ ਕਰਨ ਆਏ ਸਨ। ਆਤਿਸ਼ੀ ਦੇ ਦਾਅਵਿਆਂ ‘ਤੇ ਹਾਲੇ ਤੱਕ ਈਡੀ ਨੇ ਕੋਈ ਜਵਾਬ ਨਹੀਂ ਦਿੱਤਾ।