ਸੰਦੇਸ਼ਖਾਲੀ ਹਿੰਸਾ: ਐਨਸੀਐਸਸੀ ਨੇ ਰਾਸ਼ਟਰਪਤੀ ਨੂੰ ਰਿਪੋਰਟ ਸੌਂਪੀ

ਨਵੀਂ ਦਿੱਲੀ, 16 ਫਰਵਰੀ

ਐੱਨਸੀਐੱਸਸੀ ਦੇ ਮੁਖੀ ਅਰੁਣ ਹਲਦਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਮਿਸ਼ਨ ਨੇ ਸੰਦੇਸ਼ਖਾਲੀ ’ਚ ਟੀਐੱਮਸੀ ਸਮਰਥਕਾਂ ਵੱਲੋਂ ਔਰਤਾਂ ਦੇ ਕਥਿਤ ਤੌਰ ‘ਤੇ ਤਸ਼ੱਦਦ ਦੇ ਮਾਮਲੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਰਿਪੋਰਟ ਸੌਂਪੀ ਦਿੱਤੀ ਹੈ। ਉਨ੍ਹਾਂ ਆਪਣੀ ਰਿਪੋਰਟ ‘ਚ ਪੱਛਮੀ ਬੰਗਾਲ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫਾਰਿਸ਼ ਕੀਤੀ ਹੈ। ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ (ਐਨਸੀਐਸਸੀ) ਦੇ ਇੱਕ ਵਫ਼ਦ ਨੇ ਵੀਰਵਾਰ ਨੂੰ ਸੰਦੇਸ਼ਖਾਲੀ ਦਾ ਦੌਰਾ ਕੀਤਾ ਸੀ ਜਦੋਂ ਵੱਡੀ ਗਿਣਤੀ ਵਿੱਚ ਔਰਤਾਂ ਨੇ ਦਾਅਵਾ ਕੀਤਾ ਸੀ ਕਿ ਟੀਐਮਸੀ ਨੇਤਾ ਸ਼ਾਜਹਾਨ ਸ਼ੇਖ ਅਤੇ ਉਸ ਦੇ ਸਮਰਥਕਾਂ ਨੇ ਜ਼ਬਰਦਸਤੀ ਜ਼ਮੀਨ ’ਤੇ ਕਬਜ਼ਾ ਕੀਤਾ ਅਤੇ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਵੀ ਕੀਤਾ। ਰਾਸ਼ਟਰਪਤੀ ਨੂੰ ਰਿਪੋਰਟ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਦਰ ਨੇ ਸੰਦੇਸ਼ਖਾਲੀ ਦੇ ਲੋਕਾਂ ’ਤੇ ਕੀਤੇ ਅੱਤਿਆਚਾਰਾਂ ਅਤੇ ਹਿੰਸਾ ਦਾ ਸੰਖੇਪ ਵੇਰਵਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਉਹ ਪੱਛਮੀ ਬੰਗਾਲ ‘ਚ ਸਥਿਤੀ ਨੂੰ ਦੇਖਦੇ ਹੋਏ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਿਫ਼ਾਰਸ਼ ਕੀਤੀ ਹੈ।

Leave a Reply

Your email address will not be published. Required fields are marked *