ਮੁਜ਼ੱਫਰਨਗਰ (ਉੱਤਰ ਪ੍ਰਦੇਸ਼), 21 ਫਰਵਰੀ
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਮੀਟਿੰਗ ਵੀਰਵਾਰ ਨੂੰ ਹੋ ਰਹੀ ਹੈ, ਜਿਸ ਵਿੱਚ ਦੇਸ਼ ਭਰ ਦੇ ਕਿਸਾਨ ਅੰਦੋਲਨ ਦੀ ਭਵਿੱਖੀ ਦਿਸ਼ਾ ਤੈਅ ਕਰਨ ਲਈ ਚਰਚਾ ਹੋਵੇਗੀ। ਕਿਸਾਨ ਆਗੂ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਸੌਂਪਿਆ ਜਾਵੇਗਾ। ਟਿਕੈਤ ਨੇ ਕਿਹਾ,‘ਕਿਸਾਨਾਂ ਦੇ ਮੁੱਖ ਮੁੱਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ, ਬਿਜਲੀ ਸੋਧ ਬਿੱਲ ਅਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਹਨ। ਜੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੋਈ ਗਾਰੰਟੀ ਨਹੀਂ ਹੈ ਤਾਂ ਪੂਰੇ ਦੇਸ਼ ਦੇ ਕਿਸਾਨਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ।’