ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਰਾਜ ’ਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕਿਹਾ

ਨਵੀਂ ਦਿੱਲੀ, 21 ਫਰਵਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਐਡਵਾਈਜ਼ਰੀ ਭੇਜ ਕੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਰਾਜ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਹਾ ਹੈ। ਕਿਸਾਨਾਂ ਵੱਲੋਂ ਦਿੱਲੀ ਮਾਰਚ ਦੇ ਮੱਦੇਨਜ਼ਰ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਮੰਤਰਾਲੇ ਦੇ ਧਿਆਨ ’ਚ ਆਇਆ ਹੈ ਕਿ ਪੰਜਾਬ-ਹਰਿਆਣਾ ਸਰਹੱਦ ‘ਤੇ 1,200 ਟਰੈਕਟਰ-ਟਰਾਲੀਆਂ, 300 ਕਾਰਾਂ, 10 ਮਿੰਨੀ-ਬੱਸਾਂ ਅਤੇ ਛੋਟੇ ਵਾਹਨਾਂ ਨਾਲ 14,000 ਤੋਂ ਵੱਧ ਲੋਕ ਇਕੱਠੇ ਹੋਏ ਹਨ। ਇਸ ਲਈ ਅਤੇ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਚਿੰਤਾ ਪ੍ਰਗਟਾਈ। ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

Leave a Reply

Your email address will not be published. Required fields are marked *