ਭਵਾਨੀਗੜ੍ਹ: ਪੰਜਾਬ ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ਦੇ ਰੋਸ ਵੱਜੋਂ ਸਰਵ ਸਿੱਖਿਆ ਅਭਿਆਨ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਅੱਜ ਇੱਥੇ ਬੀਪੀਈਓ ਦਫ਼ਤਰ ਵਿੱਚ ਕਲਮ ਛੋੜ ਹੜਤਾਲ ਕੀਤੀ ਗਈ। ਇਸ ਸਬੰਧੀ ਯੂਨੀਅਨ ਆਗੂ ਪਿਆਰਾ ਸਿੰਘ ਸਹਾਇਕ ਬਲਾਕ ਮੈਨੇਜਰ, ਜਸਬੀਰ ਸਿੰਘ ਐੱਮਆਈਐੱਸ, ਸਤੀਸ਼ ਕੁਮਾਰ ਲੇਖਾਕਾਰ ਅਤੇ ਪੁਨੀਤ ਕੁਮਾਰ ਲੇਖਾਕਾਰ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਹਰੇ ਪੈੱਨ ਨਾਲ਼ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਉਸ ’ਤੇ ਤਿੰਨ ਮੰਤਰੀਆਂ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗੀ ਸੀ। ਇਸ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੌਤੀ ਬੰਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਟਾਲ-ਮਟੋਲ ਨੀਤੀ ਦੇ ਰੋਸ ਵਜੋਂ 17 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੂਬਾ ਪੱਧਰੀ ਰੈਲੀ ਕੀਤੀ ਗਈ। ਇਸ ਤੋਂ ਇਲਾਵਾ ਅੱਜ ਤੋਂ ਤਿੰਨ ਦਿਨਾਂ ਲਈ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ। -ਪੱਤਰ ਪ੍ਰੇਰਕ
Related Posts
17 ਸਤੰਬਰ ਨੂੰ ਬੰਦ ਰਹਿਣਗੇ ਸਾਰੇ ਸਰਕਾਰੀ ਦਫ਼ਤਰ ਤੇ ਸਕੂਲ-ਕਾਲਜ
ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ (DC Jalandhar) ਵੱਲੋਂ ਸ਼੍ਰੀ ਸਿੱਧ ਬਾਬਾ ਸੋਢਲ (Baba Sodal Mela) ਮਹਾਰਾਜ ਜੀ ਦੇ…
ਮੁੱਖ ਮੰਤਰੀ ਮਾਨ ਨੇ ਵਿਧਾਇਕਾਂ ਨੂੰ ਦਿੱਤੀ ਨਸੀਹਤ
ਚੰਡੀਗੜ੍ਹ : 28 ਨਵੰਬਰ ਨੂੰ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਵਿਧਾਇਕਾਂ…
ਤਲਵੰਡੀ ਸਾਬੋ ਦਾ ਇਕ ਯੂਨਿਟ ਹੋਇਆ ਮੁੜ ਚਾਲੂ
ਪਟਿਆਲਾ, 12 ਜੁਲਾਈ (ਦਲਜੀਤ ਸਿੰਘ)- ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਉਸ ਵੇਲੇ ਸੁੱਖ ਦਾ ਸਾਹ ਆਇਆ, ਜਦੋਂ ਤਲਵੰਡੀ ਸਾਬੋ…