ਬਟਾਲਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਜਪਾ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਹੀਰਾ ਵਾਲੀਆ ਦੇ ਬਟਾਲਾ ਸਥਿਤ ਘਰ ਅੱਗੇ ਸ਼ੁਰੂ ਕੀਤਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਦੀ ਅਗਵਾਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਬਚਨ ਸਿੰਘ ਭੰਬੋਈ ਅਤੇ ਬਲਾਕ ਕਾਦੀਆਂ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਹੈਰੀ ਰਿਆੜ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ ਅਤੇ ਸੁਰਜੀਤ ਸਿੰਘ ਘੁਮਾਣ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਕਾਲੇ ਨੰਗਲ, ਕਿਰਤੀ ਕਿਸਾਨ ਯੂਨੀਅਨ ਦੇ ਕੁਲਵਿੰਦਰ ਸਿੰਘ ਕਿਲ੍ਹਾ ਨੱਥੂ ਸਿੰਘ ਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਭਾਗੋਕਾਵਾਂ ਨੇ ਕੀਤੀ।
ਬਟਾਲਾ ਵਿੱਚ ਭਾਜਪਾ ਆਗੂ ਦੇ ਘਰ ਅੱਗੇ ਧਰਨਾ ਜਾਰੀ
