ਨਵੀਂ ਦਿੱਲੀ, 22 ਫਰਵਰੀ
ਕਾਂਗਰਸ ਅਤੇ ਆਮ ਆਦਮੀ ਪਾਰਟੀ ਦਿੱਲੀ, ਗੁਜਰਾਤ ਅਤੇ ਹਰਿਆਣਾ ’ਚ ਅਗਾਮੀ ਲੋਕ ਸਭਾ ਚੋਣਾਂ ਮਿਲ ਕੇ ਲੜਨ ਦੀ ਤਿਆਰੀ ’ਚ ਹਨ ਅਤੇ ਦੋਵਾਂ ਪਾਰਟੀਆਂ ਵੱਲੋਂ ਛੇਤੀ ਹੀ ਸੀਟਾਂ ਦੀ ਵੰਡ ਨੂੰ ਲੈ ਕੇ ਘੋਸ਼ਣਾ ਕੀਤੀ ਜਾ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਦੋਵਾਂ ਪਾਰਟੀਆਂ ਵਿਚਾਲੇ ਦਿੱਲੀ ਅਤੇ ਹੋਰਨਾਂ ਰਾਜਾਂ ’ਚ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਛੇਤੀ ਨੇਪਰੇ ਚੜ੍ਹ ਸਕਦੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਦੋਵਾਂ ਪਾਰਟੀਆਂ ਨੇ ਇਸ ਮਾਮਲੇ ’ਤੇ ਆਪਸੀ ਸਹਿਮਤੀ ਜਤਾ ਦਿੱਤੀ ਹੈ ਕਿ ਕਿਹੜੀ ਕਿਹੜੀ ਸੀਟ ’ਤੇ ਕਿਹੜੀ ਕਿਹੜੀ ਪਾਰਟੀ ਚੋਣਾਂ ਲੜੇਗੀ।