ਨਵੀਂ ਦਿੱਲੀ, 24 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 11 ਰਾਜਾਂ ਵਿਚ ਮੁੱਢਲੀ ਖੇਤੀਬਾੜੀ ਕਰਜ਼ਾ ਸੁਸਾਇਟੀਆਂ (ਪੀਏਸੀਐੱਸ) ਵਿਚ ਅਨਾਜ ਸਟੋਰ ਕਰਨ ਲਈ 11 ਗੁਦਾਮਾਂ ਦਾ ਉਦਘਾਟਨ ਕੀਤਾ। ਇਹ ਗੁਦਾਮ ਸਹਿਕਾਰੀ ਖੇਤਰ ਵਿੱਚ ਸਰਕਾਰ ਦੀ ਵਿਸ਼ਵ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ ਦਾ ਹਿੱਸਾ ਹਨ। ਸ੍ਰੀ ਮੋਦੀ ਨੇ ਗੁਦਾਮਾਂ ਅਤੇ ਹੋਰ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਦੇਸ਼ ਭਰ ਵਿੱਚ ਵਾਧੂ 500 ਪੀਏਸੀਐੱਸ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਦੇਸ਼ ਭਰ ਵਿੱਚ 18000 ਪੀਏਸੀਐੱਸ ਦੇ ਕੰਪਿਊਟਰੀਕਰਨ ਲਈ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ।