ਪਟਿਆਲਾ, 28 ਫਰਵਰੀ
ਵਿਦਿਆਰਥੀਆਂ ਨਾਲ ਕਥਿਤ ਮਾੜੇ ਵਿਵਹਾਰ ਕਾਰਨ ਮੁਅੱਤਲ ਕੀਤੇ ਪੰਜਾਬੀ ਵਿਭਾਗ ਦੇ ਅਧਿਆਪਕ ਪ੍ਰੋਫੈਸਰ ਸੁਰਜੀਤ ਸਿੰਘ ਨੂੰ ਇਥੋਂ ਦੀ ਪੰਜਾਬੀ ਯੂਨੀਵਰਸਿਟੀ ਨੇ ਬਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਅਧਿਆਪਕ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਮੁਅੱਤਲ ਦਰਜਨ ਦੇ ਕਰੀਬ ਵਿਦਿਆਰਥੀ ਵੀ ਬਹਾਲ ਕਰ ਦਿੱਤੇ। ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਦੇ ਆਦੇਸ਼ਾਂ ’ਤੇ ਇਨ੍ਹਾਂ ਨੂੰ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਪ੍ਰਵਾਨਗੀ ਦੀ ਆਸ ਵਿੱਚ ਬਹਾਲ ਕੀਤਾ ਗਿਆ ਹੈ, ਜਿਸ ਉਪਰੰਤ ਵਿਦਿਆਰਥੀਆਂ ਵੱਲੋਂ ਕੁਝ ਮਹੀਨਿਆਂ ਤੋਂ ਯੂਨੀਵਰਸਿਟੀ ਦੇ ਗੇਟ ‘ਤੇ ਲਾਇਆ ਗਿਆ ਧਰਨਾ ਵੀ ਸਮਾਪਤ ਕਰ ਦਿੱਤਾ ਗਿਆ ਹੈ।