ਨਵੀਂ ਦਿੱਲੀ, 28 ਫਰਵਰੀ
ਸੀਬੀਆਈ ਨੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਕੇਸ ਦਰਜ ਕਰਨ ਦੇ ਪੰਜ ਸਾਲ ਬਾਅਦ ਸ਼ੁੱਕਰਵਾਰ ਨੂੰ ਗੈਰ-ਕਾਨੂੰਨੀ ਮਾਈਨਿੰਗ ਮਾਮਲਿਆਂ ਵਿੱਚ ਪੁੱਛ ਪੜਤਾਲ ਲਈ ਗਵਾਹ ਵਜੋਂ ਤਲਬ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਸੀਆਰਪੀਸੀ ਦੀ ਧਾਰਾ 160 ਦੇ ਤਹਿਤ ਜਾਰੀ ਕੀਤੇਏ ਨੋਟਿਸ ਵਿੱਚ ਏਜੰਸੀ ਨੇ ਉਨ੍ਹਾਂ ਨੂੰ 2019 ਵਿੱਚ ਦਰਜ ਹੋਏ ਕੇਸ ਦੇ ਸਬੰਧ ਵਿੱਚ 29 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਹ ਧਾਰਾ ਪੁਲੀਸ ਅਧਿਕਾਰੀ ਨੂੰ ਜਾਂਚ ਵਿੱਚ ਗਵਾਹਾਂ ਨੂੰ ਬੁਲਾਉਣ ਦੀ ਇਜਾਜ਼ਤ ਦਿੰਦੀ ਹੈ। ਇਹ ਮਾਮਲਾ ਈ-ਟੈਂਡਰਿੰਗ ਪ੍ਰਕਿਰਿਆ ਦੀ ਕਥਿਤ ਉਲੰਘਣਾ ਵਿੱਚ ਮਾਈਨਿੰਗ ਲੀਜ਼ ਜਾਰੀ ਕਰਨ ਨਾਲ ਸਬੰਧਤ ਹੈ।