ਵਾਸ਼ਿੰਗਟਨ, 29 ਫਰਵਰੀ
ਵਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਐੱਚ-1ਬੀ ਵੀਜ਼ਾ ਪ੍ਰਕਿਰਿਆ ਨੂੰ ਸੁਧਾਰਨ, ਗ੍ਰੀਨ ਕਾਰਡ ਦੇ ਬਕਾਇਆ ਮਾਮਲਿਆਂ ਅਤੇ ਦੇਸ਼ ਦੀ ਕਾਨੂੰਨੀ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ ਹੋਰ ਮੁੱਦਿਆਂ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਐੱਚ-1ਬੀ ਗੈਰ-ਪਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਖਾਸ ਕਿੱਤਿਆਂ ਵਿੱਚ ਤਕਨੀਕੀ ਹੁਨਰ ਵਾਲੇ ਵਿਦੇਸ਼ੀ ਪੇਸ਼ੇਵਰਾਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ। ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਜੀਨ ਪੀਅਰੇ ਨੇ ਅੱਜ ਰੋਜ਼ਾਨਾ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਐੱਚ-1ਬੀ ਵੀਜ਼ਾ ‘ਚ ਸੁਧਾਰ ਅਤੇ ਹੋਰ ਮੁੱਦਿਆਂ ਨੂੰ ਹੱਲ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ।