ਨਵੀਂ ਦਿੱਲੀ, 4 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਸਦਨ ਵਿਚ ਭਾਸ਼ਨ ਦੇਣ ਜਾਂ ਵੋਟਿੰਗ ਲਈ ਰਿਸ਼ਵਤ ਲੈਣ ’ਤੇ ਹੁਣ ਕਾਨੂੰਨੀ ਕਾਰਵਾਈ ਤੋਂ ਛੋਟ ਨਾ ਦੇਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸ਼ਾਨਦਾਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਵਿੱਚ ਸਾਫ਼-ਸੁਥਰੀ ਰਾਜਨੀਤੀ ਯਕੀਨੀ ਬਣਾਏਗੀ ਅਤੇ ਲੋਕਾਂ ਦਾ ਵਿਵਸਥਾ ਵਿੱਚ ਵਿਸ਼ਵਾਸ ਹੋਰ ਡੂੰਘਾ ਹੋਵੇਗਾ।