ਮਲੋਟ, 23 ਅਗਸਤ (ਦਲਜੀਤ ਸਿੰਘ)- ਅੱਜ ਦੀ ਮਲੋਟ ਹਲਕੇ ਦੀ ਯਾਤਰਾ ਦੀ ਸ਼ੁਰੂਆਤ ਸਮੇਂ ਇੱਥੋਂ ਦੇ ਨੌਜਵਾਨਾਂ ਵੱਲੋਂ ਕੀਤਾ ਗਿਆ ਸ਼ਾਨਦਾਰ ਸਵਾਗਤ ਦੇਖਣ ਵਾਲਾ ਸੀ। ਲੰਬੀ ਤੋਂ ਦਾਣਾ ਮੰਡੀ ਤੱਕ ਜਾਣ ਸਮੇਂ ਮੋਟਰ ਸਾਈਕਲਾਂ ‘ਤੇ ਇੱਕ ਹਜ਼ਾਰ ਤੋਂ ਵੱਧ ਨੌਜਵਾਨ ਸਾਡੇ ਨਾਲ ਚੱਲੇ, ਅਤੇ ਰਸਤੇ ਵਿੱਚੋਂ ਸੈਂਕੜੇ ਹੋਰਨਾਂ ਨੇ ਸ਼ਮੂਲੀਅਤ ਕਰਕੇ ਕਾਫ਼ਲਾ ਹੋਰ ਵਿਸ਼ਾਲ ਬਣਾ ਦਿੱਤਾ।
25 ਕਿਲੋਮੀਟਰ ਦਾ ਸਫ਼ਰ ਅਸੀਂ ਦੋ ਘੰਟਿਆਂ ਵਿੱਚ ਪੂਰਾ ਕਰ ਸਕੇ। ਭ੍ਰਿਸ਼ਟ ਕਾਂਗਰਸ ਸਰਕਾਰ ਸ਼ਾਸਨ ਦੌਰਾਨ ਸਭ ਤੋਂ ਵੱਧ ਨਮੋਸ਼ੀ ਨੌਜਵਾਨਾਂ ਨੂੰ ਝੱਲਣੀ ਪਾਈ, ਕਿਉਂਕਿ ਸਰਕਾਰ ਨੇ ਉਨ੍ਹਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁੱਕਰ ਕੇ ਉਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ।