ਨਵੀਂ ਦਿੱਲੀ, 5 ਮਾਰਚ
ਗੂਗਲ ਆਪਣੇ ਪਲੇਅ ਸਟੋਰ ਤੋਂ ਹਟਾਏ ਭਾਰਤੀ ਐਪਸ ਨੂੰ ਬਹਾਲ ਕਰਨ ਲਈ ਸਹਿਮਤ ਹੋ ਗਿਆ ਹੈ। ਸੂਚਨਾ ਤਕਨਾਲੋਜੀ ਅਤੇ ਦੂਰਸੰਚਾਰ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਵਿਵਾਦਪੂਰਨ ਭੁਗਤਾਨ ਮਾਮਲੇ ਨੂੰ ਹੱਲ ਕਰਨ ਲਈ ਸਾਰੀਆਂ ਪਾਰਟੀਆਂ ਮਿਲ ਕੇ ਕੰਮ ਕਰਨਗੀਆਂ। ਗੂਗਲ ਅਤੇ ਪ੍ਰਭਾਵਿਤ ਸਟਾਰਟਅੱਪ ਇਕਾਈਆਂ ਨੇ ਸੋਮਵਾਰ ਨੂੰ ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਕੀਤੀ। ਇਸ ਤੋਂ ਬਾਅਦ ਗੂਗਲ ਹਟਾਏ ਐਪਸ ਨੂੰ ਬਹਾਲ ਕਰਨ ਲਈ ਸਹਿਮਤ ਹੋ ਗਿਆ।