ਨਵੀਂ ਦਿੱਲੀ, 6 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦਾ ਦੌਰਾ ਕਰਨਗੇ ਅਤੇ ‘ਵਿਕਸਿਤ ਭਾਰਤ, ਵਿਕਸਿਤ ਜੰਮੂ-ਕਸ਼ਮੀਰ’ ਤਹਿਤ ਸੈਰ-ਸਪਾਟਾ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ‘ਚ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਸ੍ਰੀਨਗਰ ਦੇ ਬਖਸ਼ੀ ਸਟੇਡੀਅਮ ਵਿੱਚ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਜੰਮੂ-ਕਸ਼ਮੀਰ ਵਿੱਚ ਖੇਤੀ ਅਰਥਵਿਵਸਥਾ ਨੂੰ ਹੁਲਾਰਾ ਦੇਣ ਲਈ ਲਗਪਗ 5,000 ਕਰੋੜ ਰੁਪਏ ਦੀ ਲਾਗਤ ਵਾਲਾ ‘ਕੰਪੋਜ਼ਿਟ ਐਗਰੀਕਲਚਰਲ ਡਿਵੈਲਪਮੈਂਟ ਪ੍ਰੋਗਰਾਮ’ ਰਾਸ਼ਟਰ ਨੂੰ ਸਮਰਪਿਤ ਕਰਨਗੇ।