ਡਿਬਰੂਗੜ੍ਹ, 6 ਮਾਰਚ
ਇਥੋਂ ਦੀ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਧਾਲੀਵਾਲ ਨੂੰ ਮਿਰਗੀ ਕਾਰਨ ਪੈਦਾ ਹੋਈਆਂ ਸਿਹਤ ਸਮੱਸਿਆਵਾਂ ਸਬੰਧੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਅਨੁਸਾਰ, ‘ਉਸ ਨੂੰ ਮਿਰਗੀ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਕਾਰਨ ਬੀਤੀ ਰਾਤ 10 ਵਜੇ ਦੇ ਕਰੀਬ ਡਿਬਰੂਗੜ੍ਹ ਦੇ ਅਸਾਮ ਮੈਡੀਕਲ ਕਾਲਜ ਅਤੇ ਹਸਪਤਾਲ (ਏਐਮਸੀਐਚ) ਵਿੱਚ ਦਾਖਲ ਕਰਵਾਇਆ ਗਿਆ। ਉਸ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਸਿਹਤ ਹੁਣ ਸਥਿਰ ਹੈ।’