ਲਹਿਰਾਗਾਗਾ, 13 ਮਾਰਚ
ਕਿਸਾਨੀ ਮੰਗਾਂ ਤੇ ਮਸਲਿਆਂ ਲਈ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇਕੱਠ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਲਵਿੰਦਰ ਸਿੰਘ ਘੋੜੇਨਾਬ ਦੀ ਅਗਵਾਈ ਵਿੱਚ ਬੀਕੇਯੂ ਰਾਜੇਵਾਲ ਦਾ ਜਥਾ ਇਥੋਂ ਰੇਲ ਗੱਡੀ ਰਾਹੀਂ ਰਵਾਨਾ ਹੋਇਆ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੀਕੇਯੂ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੇ ਵਰਕਰ ਅੱਜ 250 ਬੱਸਾਂ ਰਾਹੀਂ ਬਲਾਕ ਲਹਿਰਾਗਾਗਾ ਤੋਂ ਮੂਨਕ ਦੇ ਰਸਤੇ ਰਵਾਨਾ ਹੋਏ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ ਤੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨੂੰ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇਕੱਠ ਕਰਨ ਦੀ ਲਿਖਤੀ ਮਨਜ਼ੂਰੀ ਮਿਲ ਗਈ ਹੈ।