ਕਾਂਗਰਸ ਸੱਤਾ ’ਚ ਆਈ ਤਾਂ ਗਰੀਬ ਔਰਤਾਂ ਨੂੰ ਸਾਲਾਨਾ ਇਕ ਲੱਖ ਰੁਪਏ ਮਿਲਣਗੇ ਤੇ ਨੌਕਰੀਆਂ ’ਚ 50% ਰਾਖਵਾਂਕਰਨ ਦਿੱਤਾ ਜਾਵੇਗਾ: ਰਾਹੁਲ

ਧੂਲੇ, 13 ਮਾਰਚ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇਥੇ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ ਲੋਕ ਸਭਾ ਚੋਣਾਂ ‘ਚ ਸੱਤਾ ‘ਚ ਆਉਂਦੀ ਹੈ ਤਾਂ ਗਰੀਬ ਔਰਤਾਂ ਦੇ ਬੈਂਕ ਖਾਤਿਆਂ ‘ਚ ਸਾਲਾਨਾ 1 ਲੱਖ ਰੁਪਏ ਜਮ੍ਹਾ ਕਰਵਾਉਣ ਸਮੇਤ ਪੰਜ ਮਹਿਲਾ ਨਿਆਂ ਗਾਰੰਟੀ ਦਿੱਤੀ ਜਾਵੇਗੀ। ਇਸ ਵਿੱਚ ਨੌਕਰੀਆਂ ਵਿੱਚ 50 ਪ੍ਰਤੀਸ਼ਤ ਰਾਖਵਾਂਕਰਨ ਸ਼ਾਮਲ ਹੈ। ‘ਭਾਰਤ ਜੋੜੋ ਨਿਆਏ ਯਾਤਰਾ’ ਦੌਰਾਨ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਵਿੱਚ ਮਹਿਲਾ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਇਹ ਵੀ ਵਾਅਦਾ ਕੀਤਾ ਕਿ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਆਸ਼ਾ), ਆਂਗਣਵਾੜੀ ਵਰਕਰ ਤੇ ਮਿੱਡ-ਡੇਅ ਮੀਲ ਯੋਜਨਾ ਤਹਿਤ ਕੰਮ ਕਰਦੀਆਂ ਔਰਤਾਂ ਲਈ ਬਜਟ ਵਿੱਚ ਕੇਂਦਰ ਦੀ ਹਿੱਸੇਦਾਰੀ ਦੁੱਗਣੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਕੇਸ ਲੜਨ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇਗਾ। ਇਹ ਵੀ ਕਿਹਾ ਕਿ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਔਰਤਾਂ ਲਈ ਸਾਵਿੱਤਰੀਬਾਈ ਫੂਲੇ ਹੋਸਟਲ ਬਣਾਏ ਜਾਣਗੇ।

Leave a Reply

Your email address will not be published. Required fields are marked *