ਨਵੀਂ ਦਿੱਲੀ, 15 ਮਾਰਚ
ਨਵੇਂ ਨਿਯੁਕਤ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਨੇ ਅੱਜ ਇਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦੋਵੇਂ ਸਾਬਕਾ ਨੌਕਰਸ਼ਾਹਾਂ ਨੂੰ ਵੀਰਵਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਮੁੱਖ ਚੋਣ ਕਮਿਸ਼ਨਰ (ਸੀਈਸੀ) ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਨਵੇਂ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਉਹ ਚੋਣ ਕਮਿਸ਼ਨ ਵਿੱਚ ਨਿਯੁਕਤ ਕੀਤੇ ਪਹਿਲੇ ਮੈਂਬਰ ਹਨ। ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਦਾ ਸੁਆਗਤ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਉਨ੍ਹਾਂ ਦੀ ਨਿਯੁਕਤੀ ਦੇ ਇਤਿਹਾਸਕ ਸਮੇਂ ‘ਤੇ ਅਹਿਮੀਅਤ ਬਾਰੇ ਗੱਲ ਕੀਤੀ, ਜਦੋਂ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਿਹਾ ਹੈ।