ਨਵੀਂ ਦਿੱਲੀ, 15 ਮਾਰਚ
ਸੁਪਰੀਮ ਕੋਰਟ ਨੇ 2023 ਦੇ ਉਸ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਭਾਰਤ ਦੇ ਚੀਫ਼ ਜਸਟਿਸ ਨੂੰ ਚੋਣ ਕਮੇਟੀ ਤੋਂ ਬਾਹਰ ਰੱਖਿਆ ਗਿਆ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਅੰਤਰਿਮ ਹੁਕਮ ਰਾਹੀਂ ਸੀਜੇਆਈ ਨੂੰ ਚੋਣ ਕਮੇਟੀ ਤੋਂ ਬਾਹਰ ਰੱਖਣ ਵਾਲੇ 2023 ਦੇ ਕਾਨੂੰਨ ‘ਤੇ ਰੋਕ ਨਹੀਂ ਲਗਾ ਸਕਦੀ। ਅਦਾਲਤ ਨੇ 2023 ਦੇ ਕਾਨੂੰਨ ਤਹਿਤ ਦੋ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ 21 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ।