ਚੰਡੀਗੜ੍ਹ,15 ਮਾਰਚ -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਹੈ। ਅਜਿਹਾ ਨਾ ਕਰਨ ‘ਤੇ ਆਪ ਨੇਤਾ ਤੇ ਮੁੱਖ ਮੰਤਰੀ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ,‘ਮੈਂ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਮੇਰੇ ਨਿੱਜੀ ਕਾਰੋਬਾਰ ਵਿਰੁੱਧ ਦੋਸ਼ ਲਗਾਉਣ ਲਈ 7 ਦਿਨ ’ਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ’ਤੇ ਉਨ੍ਹਾਂ ਨੂੰ ਫੌਜਦਾਰੀ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।’
Related Posts
ਕਾਰ ਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ
ਦੀਨਾਨਗਰ – ਬੀਤੇ ਦਿਨੀਂ ਸ਼ਾਮ ਵੇਲੇ ਦੀਨਾਨਗਰ ਵਿਖੇ ਮੇਨ ਹਾਈਵੇ ‘ਤੇ ਇੱਕ ਆਲਟੋ ਕਾਰ ਅਤੇ ਰੋਡਵੇਜ਼ ਬੱਸ ਦੀ ਟੱਕਰ ਹੋਣ…
ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਨੇਪਾਲ, PM ਮੋਦੀ ਬੋਲੇ- ਹਰ ਸੰਭਵ ਮਦਦ ਦੇਣ ਲਈ ਤਿਆਰ ਹਾਂ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਪਾਲ ‘ਚ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ‘ਤੇ ਸ਼ਨੀਵਾਰ ਨੂੰ ਦੁੱਖ ਜ਼ਾਹਰ ਕੀਤਾ…
ਕਿਸਾਨਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਦਿੱਤੀ ਇਹ ਰਾਹਤ
ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਭਗਵੰਤ ਮਾਨ ਸਰਕਾਰ ਨੇ ਵੱਡਾ ਐਲਾਨ ਕਰਦਿਆਂ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਉਨ੍ਹਾਂ ਨੂੰ…