ਨਵੀਂ ਦਿੱਲੀ, 16 ਮਾਰਚ
ਸੁਪਰੀਮ ਕੋਰਟ 18 ਮਾਰਚ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਤੋਂ ਅਯੋਗ ਠਹਿਰਾਏ ਜਾਣ ਵਿਰੁੱਧ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਇਨ੍ਹਾਂ ਨੇ ਹਾਲ ਹੀ ਵਿਚ ਹੋਈਆਂ ਰਾਜ ਸਭਾ ਚੋਣਾਂ ਵਿਚ ‘ਕਰਾਸ-ਵੋਟ’ (ਵਿਰੋਧੀ ਉਮੀਦਵਾਰਾਂ) ਕੀਤੀ ਸੀ। 6 ਬਾਗੀ ਵਿਧਾਇਕਾਂ ਸੁਧੀਰ ਸ਼ਰਮਾ, ਰਵੀ ਠਾਕੁਰ, ਰਜਿੰਦਰ ਰਾਣਾ, ਇੰਦਰ ਦੱਤ ਲਖਨਪਾਲ, ਚੇਤਨਿਆ ਸ਼ਰਮਾ ਅਤੇ ਦਵਿੰਦਰ ਕੁਮਾਰ ਭੁੱਟੋ ਨੂੰ ਕਾਂਗਰਸ ਵ੍ਹਿਪ ਦੀ ਉਲੰਘਣਾ ਕਰਨ ਲਈ ਅਯੋਗ ਕਰਾਰ ਦਿੱਤਾ ਗਿਆ ਸੀ।