ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ। ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਬਾਦਲ ਪਰਿਵਾਰ ਵਲੋਂ ਲੰਮੇ ਸਮੇਂ ਤੋਂ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਚੱਲ ਰਹੀ ਹੈ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਪਾਠ ਦੀ ਆਰੰਭਤਾ ਮੌਕੇ ਬੀਬੀ ਹਰਸਿਮਰਤ ਕੌਰ ਨੇ ਹਾਜਰੀ ਭਰੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਸਾਰੀਆਂ ਸਰਕਾਰਾਂ ਤੇ ਸਾਰੀਆਂ ਪਾਰਟੀਆਂ ਦੀ ਕਾਰਗੁਜ਼ਾਰੀ ਦੇਖ ਲਈ ਹੈ। ਕਿਸ ਤਰ੍ਹਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਸਰਕਾਰਾਂ ਬਣਨ ਤੋਂ ਬਾਅਦ ਕੀਤੇ ਵਾਅਦੇ ਭੁੱਲ ਜਾਂਦੇ ਹਨ ਤੇ ਆਮ ਲੋਕਾਂ ਨੂੰ ਵੀ ਭੁੱਲ ਜਾਂਦੇ ਹਨ। ਪਰ ਉਹ ਪਾਰਟੀ ਜਿਸ ਨੇ ਜੋ ਕਿਹਾ ਉਹ ਕਰ ਕੇ ਦਿਖਾਇਆ, ਉਹ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਜਿਸ ਨੂੰ ਪੰਜਾਬੀਆਂ ਦਾ ਦਰਦ ਹੈ ਤੇ ਅਕਾਲੀ ਦਲ ਇਕੱਲਾ ਸਿਧਾਂਤਾਂ ‘ਤੇ ਖੜ੍ਹਾ ਹੈ। ਬੀਬੀ ਹਰਸਿਮਰਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਇਨ੍ਹਾਂ ਚੋਣਾਂ ‘ਚ ਦਿੱਲੀ ਤੋਂ ਰੀਮੋਟ ਨਾਲ ਚੱਲਣ ਵਾਲੀਆਂ ਪਾਰਟੀਆਂ ਦੀ ਨਹੀਂ ਸਗੋਂ ਪੰਜਾਬੀਆਂ ਦੀ ਆਪਣੀ ਜਿੱਤ ਹੋਵੇਗੀ।
Related Posts
Bharat Bhushan Ashu ਦੀ ਨਿਆਂਇਕ ਹਿਰਾਸਤ 19 ਸਤੰਬਰ ਤੱਕ ਵਧੀ
ਜਲੰਧਰ : ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੇ…
ਮੋਹਾਲੀ ਤੇ ਰੂਪਨਗਰ ਦਾ ਮਾਈਨਿੰਗ ਅਫ਼ਸਰ ਮੁਅੱਤਲ, ਪ੍ਰਿੰਸੀਪਲ ਸਕੱਤਰ ਨੇ ਜਾਰੀ ਕੀਤੇ ਹੁਕਮ
ਮੋਹਾਲੀ, 22 ਅਪ੍ਰੈਲ (ਬਿਊਰੋ)- ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੋਹਾਲੀ ਅਤੇ ਰੂਪਨਗਰ ਦੇ ਮਾਈਨਿੰਗ ਅਫ਼ਸਰ ਵਿਪਿਨ ਨੂੰ ਮੁਅੱਤਲ ਕਰ ਦਿੱਤਾ ਹੈ।…
SIT ਵੱਲੋਂ ਸੁਖਬੀਰ ਬਾਦਲ ਤੋਂ ਪੁੱਛਗਿੱਛ ਖ਼ਤਮ, ਮੀਡੀਆ ਨੂੰ ਬਿਆਨ ਦਿੰਦਿਆਂ ਆਖੀ ਇਹ ਗੱਲ
ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਵਿਸ਼ੇਸ਼ ਜਾਂਚ ਕਮੇਟੀ (ਐੱਸ. ਆਈ. ਟੀ.) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ…