ਮੋਗਾ : ਮੋਗਾ ਦੇ ਬਰਨਾਲਾ ਬੁੱਗੀਪੁਰਾ ਚੌਂਕ ਨੇੜੇ ਪੁਲ ਉਪਰ ਸੜਕ ‘ਤੇ ਜਾ ਰਹੀ ਇੱਕ ਟਰੈਕਟਰ ਟਰਾਲੀ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਟਰੈਕਟਰ ਪੁਲ ਦੀ ਕੰਧ ਨਾਲ ਟਕਰਾ ਗਿਆ, ਜਿਸ ਕਾਰਨ ਟਰੈਕਟਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀਆਂ ਅਤੇ ਮ੍ਰਿਤਕ ਨੌਜਵਾਨਾਂ ਨੂੰ ਸਮਾਜ ਸੇਵਾ ਸੁਸਾਇਟੀ ਵੱਲੋਂ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ। ਜਿੱਥੋਂ ਗੰਭੀਰ ਜ਼ਖਮੀ ਵਿਅਕਤੀ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਟਰੈਕਟਰ ਟਰਾਲੀ ਦੀ ਟਰੱਕ, ਟਰੈਕਟਰ ਚਾਲਕ ਦੀ ਮੌਕੇ ‘ਤੇ ਮੌਤ
