ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ: ਲੋਕ ਸਭਾ ਚੋਣਾ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ (AAP) ਦੇ ਲੋਕ ਸਭਾ ਹਲਕਾ ਜਲੰਧਰ (Jalandhar Lok Sabha Constituency) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ (Pawan Kumar Tinu) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ ਤੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਤੋਂ ਪਹਿਲਾਂ ਪਰਮਾਤਮਾ ਦਾ ਅਸ਼ੀਰਵਾਦ ਲੈਣ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਰੇ ਧਰਮਾਂ ਦਾ ਸਾਂਝਾ ਹੈ ਅਤੇ ਇਸ ਲਈ ਉਹ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਮੀਟਿੰਗ ਵੀ ਹੋਈ ਹੈ, ਉਸ ਮੀਟਿੰਗ ‘ਚ ਵੀ ਇਹ ਮੁੱਦਾ ਰੱਖਿਆ ਗਿਆ ਹੈ ਕਿ ਲੋਕਤੰਤਰ ਨੂੰ ਕਿਸ ਤਰੀਕੇ ਬਚਾਉਣਾ ਹੈ।

Leave a Reply

Your email address will not be published. Required fields are marked *