ਚੰਡੀਗੜ੍ਹ : ਪੰਜਾਬ ‘ਚ ਵੋਟਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਾ ਹੈ। ਜਨਰਲ ਸਕੱਤਰ ਤੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਡਾ. ਤਜਿੰਦਰ ਸਿੰਘ ਬਿੱਟੂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਬਿੱਟੂ ਗਾਂਧੀ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਸਨ। ਉਹ ਅੱਜ ਦਿੱਲੀ ‘ਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ‘ਚ ਭਾਜਪਾ ‘ਚ ਸ਼ਾਮਲ ਹੋਏ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿਲ ਵੀ ਉਨ੍ਹਾਂ ਦੇ ਨਾਲ ਮੌਜੂਦਾ ਹਨ। ਬਿੱਟੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ।
ਤਜਿੰਦਰ ਬਿੱਟੂ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਕਾਫੀ ਤੇਜ਼-ਤਰਾਰ ਨੇਤਾ ਹਨ। ਬਿੱਟੂ ਜਲੰਧਰ ਕੇਂਦਰੀ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਇਕ ਵਾਰ ਚੋਣ ਲੜ ਚੁੱਕੇ ਹਨ। ਬਿੱਟੂ ਪਿਛਲੇ ਕੁਝ ਸਮੇਂ ਤੋਂ ਕਾਂਗਰਸ ‘ਚ ਕਿਤੇ ਨਜ਼ਰ ਨਹੀਂ ਆ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਇਸ ਅਣਦੇਖੀ ਕਾਰਨ ਉਨ੍ਹਾਂ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਫੈਸਲਾ ਲਿਆ।