ਚੰਡੀਗੜ੍ਹ ; ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਦੇ ਅੱਜ ਕਾਂਗਰਸ ਦਾ ਹੱਥ ਛੱਡ ਦੇਣ ਦੀ ਸੰਭਾਵਨਾ ਬਣ ਗਈ ਹੈ, ਉਹ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਸਨ ਪਰ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦੇ ਦਿੱਤੀ ਹੈ |
ਪਤਾ ਲੱਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਦੁਪਹਿਰ 2.30 ਵਜੇ ਮਹਿੰਦਰ ਸਿੰਘ ਕੇਪੀ ਦੇ ਜਲੰਧਰ ਸਥਿਤ ਘਰ ਪੁੱਜ ਰਹੇ ਹਨ ਜਿੱਥੇ ਉਹ ਕੇਪੀ ਨੂੰ ਅਕਾਲੀ ਦਲ ‘ਚ ਸ਼ਾਮਲ ਕਰਵਾਉਣਗੇ। ਜੇਕਰ ਕੇਪੀ ਅਕਾਲੀ ਦਲ ‘ਚ ਸ਼ਾਮਿਲ ਹੋ ਜਾਂਦੇ ਹਨ ਤਾਂ ਉਹ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਹਨ। ਕੇਪੀ ਦੇ ਅਕਾਲੀ ਦਲ ‘ਚ ਸ਼ਾਮਿਲ ਹੋਣ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਕੇਪੀ ਜਿੱਥੇ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਹਨ ਉੱਥੇ ਹੀ ਪਹਿਲਾਂ ਹੀ ਚੌਧਰੀ ਪਰਿਵਾਰ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਧਰਮ ਪਤਨੀ ਕਰਮਜੀਤ ਕੌਰ ਕਾਂਗਰਸ ਨੂੰ ਛੱਡ ਭਾਜਪਾ ‘ਚ ਸ਼ਾਮਿਲ ਹੋ ਚੁੱਕੀ ਹੈ।