ਸਕੂਲ ਭਰਤੀ ਘੁਟਾਲੇ ‘ਚ ਹਾਈਕੋਰਟ ਦਾ ਆਇਆ ਫ਼ੈਸਲਾ; 23 ਹਜ਼ਾਰ ਨੌਕਰੀਆਂ ਰੱਦ, ਕਰਨੀਆਂ ਪੈਣਗੀਆਂ ਤਨਖ਼ਾਹਾਂ ਵਾਪਸ

ਕੋਲਕਾਤਾ : ਪੱਛਮੀ ਬੰਗਾਲ ਦੀ ਮਮਤਾ ਸਰਕਾਰ ਨੂੰ ਅਧਿਆਪਕ ਭਰਤੀ ‘ਤੇ ਕਲਕੱਤਾ ਹਾਈਕੋਰਟ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਕਲਕੱਤਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਸੋਮਵਾਰ ਨੂੰ ਬੰਗਾਲ ਸਕੂਲ ਭਰਤੀ ਘੁਟਾਲੇ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ 2016 ਦੇ ਪੂਰੇ ਪੈਨਲ ਨੂੰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹਾਈ ਕੋਰਟ ਨੇ ਸਕੂਲ ਸੇਵਾ ਕਮਿਸ਼ਨ ਵੱਲੋਂ 9ਵੀਂ, 10ਵੀਂ, 11ਵੀਂ ਅਤੇ 12ਵੀਂ ਜਮਾਤ ਵਿੱਚ ਗਰੁੱਪ ਸੀ ਅਤੇ ਗਰੁੱਪ ਡੀ ਵਿੱਚ ਕੀਤੀਆਂ ਸਾਰੀਆਂ ਨਿਯੁਕਤੀਆਂ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ 23,753 ਲੋਕਾਂ ਦੀਆਂ ਨੌਕਰੀਆਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਲੋਕਾਂ ਨੂੰ ਚਾਰ ਹਫ਼ਤਿਆਂ ਦੇ ਅੰਦਰ 12 ਫੀਸਦੀ ਦੀ ਦਰ ਨਾਲ ਵਿਆਜ ਸਮੇਤ ਆਪਣੀ ਪੂਰੀ ਤਨਖਾਹ ਵਾਪਸ ਕਰਨੀ ਪਵੇਗੀ। ਅਦਾਲਤ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਛੇ ਹਫ਼ਤਿਆਂ ਦੇ ਅੰਦਰ ਇਨ੍ਹਾਂ ਲੋਕਾਂ ਤੋਂ ਪੈਸੇ ਦੀ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *