ਜਲੰਧਰ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਸੋਮਵਾਰ ਨੂੰ 6 ਲੋਕ ਸਭਾ ਸੀਟਾਂ ਲਈ ਉਮੀਦਵਾਰ ਐਲਾਨੇ ਹਨ। ਪੰਜਾਬ ਦੀਆਂ ਪੰਜ ਤੇ ਚੰਡੀਗੜ੍ਹ ਦੀ ਇਕ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨੇ ਹਨ। ਅਕਾਲੀ ਦਲ ਨੇ ਜਲੰਧਰ ਤੋਂ ਮੋਹਿੰਦਰ ਸਿੰਘ ਕੇਪੀ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਵਰਦੇਵ ਸਿੰਘ ਬੌਬੀ ਮਾਨ ‘ਤੇ ਦਾਅ ਖੇਡਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਹਰਦੀਪ ਸਿੰਘ ਨੂੰ ਉਮੀਵਦਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਮਹਿੰਦਰ ਸਿੰਘ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕਾਂਗਰਸ ਸਰਕਾਰ ‘ਚ ਦੋ ਵਾਰ ਮੰਤਰੀ ਵੀ ਰਹੇ ਹਨ।
ਅਕਾਲੀ ਦਲ ਨੇ 6 ਹੋਰ ਲੋਕ ਸਭਾ ਸੀਟਾਂ ਲਈ ਐਲਾਨੇ ਉਮੀਦਵਾਰ
