ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਕਈ ਵੱਡੇ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਅੱਜ ‘ਆਪ’ ਵਿਚ ਸ਼ਾਮਲ ਹੋ ਗਏ। ‘ਆਪ’ ਨੇ ਜਾਰੀ ਬਿਆਨ ਵਿਚ ਦਾਅਵਾ ਕੀਤਾ ਕਿ ਭਾਜਪਾ ਐੱਸਸੀ ਮੋਰਚਾ ਦੇ ਕੌਮੀ ਸਕੱਤਰ ਸੰਤੋਖ ਸਿੰਘ ਗੁਮਟਾਲਾ, ਭਾਜਪਾ ਐੱਸਸੀ ਮੋਰਚੇ ਦੇ ਸਵਿੰਦਰ ਸਿੰਘ ਛੱਜਲਵੱਡੀ ਮੈਂਬਰ ਕੋਰ ਕਮੇਟੀ ਅਤੇ ਸੂਬਾ ਸਕੱਤਰ ਪੰਜਾਬ, ਮੰਗਾ ਸਿੰਘ ਮਾਲ੍ਹਾ ਐਡਜ਼ੈਕਟਿਵ ਮੈਂਬਰ ਭਾਜਪਾ ਐੱਸਸੀ ਮੋਰਚਾ ਪੰਜਾਬ, ਰਣਜੀਤ ਸਿੰਘ ਨੱਥੂਚੱਕ ਮੀਤ ਪ੍ਰਧਾਨ ਭਾਜਪਾ ਐੱਸਸੀ ਮੋਰਚਾ ਤਰਨਤਾਰਨ, ਕੁਲਦੀਪ ਸਿੰਘ ਪਿਲੋਵਾਲ ਐਡਜ਼ੈਕਟਿਵ ਮੈਂਬਰ ਭਾਜਪਾ ਐੱਸਸੀ ਮੋਰਚਾ ਪੰਜਾਬ ਅਤੇ ਸਾਬਕਾ ਏਆਈਜੀ ਰਣਧੀਰ ਸਿੰਘ ਉੱਪਲ (ਸੇਵਾਮੁਕਤ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ) ‘ਆਪ’ ਵਿਚ ਸ਼ਾਮਲ ਹੋਏ।
ਭਾਜਪਾ ਆਗੂ ਗੁਮਟਾਲਾ ਤੇ ਸਾਬਕਾ ਏਆਈਜੀ ਉੱਪਲ ਸਣੇ ਕਈ ਵੱਡੇ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਲ
