ਅੰਮ੍ਰਿਤਸਰ : ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਤਾਂ ਪਰਿਕਰਮਾ ਚ ਸਥਿਤ ਸੰਗਤ ਵਿੱਚ ਮੌਜੂਦ ਕੁਝ ਨੌਜਵਾਨਾਂ ਨੇ ਲਾਲਜੀਤ ਸਿੰਘ ਭੁੱਲਰ ਨੂੰ ਸਵਾਲਾਂ ਦੇ ਘੇਰੇ ਵਿੱਚ ਲੈ ਲਿਆ | ਨੌਜਵਾਨ ਲਾਲਜੀਤ ਸਿੰਘ ਭੁੱਲਰ ਨੂੰ ਕਹਿੰਦੇ ਰਹੇ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਸਿਰਫ ਇੱਕ ਕੰਮ ਹੀ ਕਰ ਦਿਓ ਕਿ ਪੰਜਾਬ ਵਿੱਚ ਚਿੱਟਾ ਬੰਦ ਕਰ ਦਿਓ । ਲਾਲਜੀਤ ਸਿੰਘ ਭੁੱਲਰ ਨੌਜਵਾਨਾਂ ਦਾ ਕਿਸੇ ਵੀ ਸਵਾਲ ਦਾ ਜਵਾਬ ਨਾ ਦਿੰਦੇ ਹੋਏ ਅਗਾਂਹ ਵੱਧਦੇ ਗਏ ਅਤੇ ਨੌਜਵਾਨ ਆਪਣੀ ਆਵਾਜ਼ ਬੁਲੰਦ ਕਰਦੇ ਰਹੇ |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਲਾਲਜੀਤ ਸਿੰਘ ਭੁੱਲਰ ਦਾ ਹੋਇਆ ਵਿਰੋਧ
