ਚੰਡੀਗੜ੍ਹ, 23 ਅਪਰੈਲ, ਪੁਲੀਸ ਚੌਕੀ ਸੈਕਟਰ 56 ਦੇ ਸਾਹਮਣੇ ਰਾਮ ਮੰਦਰ ਦੇ ਨਾਲ ਲੱਗਦੇ ਜੰਗਲੀ ਖੇਤਰ ਵਿੱਚ ਹਰਿਆਣਾ ਪੁਲੀਸ ਦੇ ਕਾਂਸਟੇਬਲ ਦੀ ਲਾਸ਼ ਬਰਾਮਦ ਹੋਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਕਤਲ ਦਾ ਲੱਗ ਰਿਹਾ ਹੈ। ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਹਰਿਆਣਾ ਪੁਲੀਸ ਦੇ ਕਾਂਸਟੇਬਲ ਦੀ ਚੰਡੀਗੜ੍ਹ ਦੇ ਜੰਗਲੀ ਖੇਤਰ ’ਚੋਂ ਲਾਸ਼ ਮਿਲੀ
